ਚੰਡੀਗੜ੍ਹ: ਸਿੱਧੂ ਮੂਸੇਵਾਲਾ ਨੂੰ ਲੈ ਕੇ ਪੰਜਾਬ ਡੀਜੀਪੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿੱਧੂ ਮੂਸੇਵਾਲਾ ਕੇਸ ‘ਚ ਇਨਸਾਫ ਦਿਵਾਉਣ ਲਈ ਮਾਨ ਸਰਕਾਰ ਵਚਨਬੱਧ ਹੈ।ਸਿੱਧੂ ਮੂਸੇਵਾਲਾ ਮਾਮਲੇ ਦੀ ਪੰਜਾਬ ਪੁਲਿਸ ਦੀ ਯੋਜਨਾਬੱਧ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਚਿਨ ਥਾਪਰ ਉਰਫ਼ ਬਿਸ਼ਨੋਈ ਵਿਦੇਸ਼ ਤੋਂ ਗੋਲਡੀ ਬਰਾੜ ਅਤੇ ਹੋਰ ਮੁਲਜ਼ਮਾਂ ਨਾਲ ਗੱਲਬਾਤ ਕਰਦਾ ਸੀ। ਸਚਿਨ ਥਾਪਰ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਦੁਬਈ ਗਿਆ ਸੀ।ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਸਚਿਨ ਦਾ ਦੁਬਈ ਤੋਂ ਅਜ਼ਰਬਾਈਜਾਨ ਤੱਕ ਪਤਾ ਲਗਾਇਆ।
ਸਚਿਨ ਥਾਪਰ ਨੂੰ ਅਜ਼ਰਬਾਈਜਾਨ ਪੰਜਾਬ ਲਿਆਉਣ ਲਈ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਦੋਸ਼ੀਆਂ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ‘ਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਗਾਤਾਰ ਜਾਂਚ ਜਾਰੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Source link
Very nice article. I definitely appreciate this site. Keep it up!