Breaking News

PUNJAB DAY MELA 27 AUG 2022 11AM TO 7PM

LISTEN LIVE RADIO

ਸੀਐਮ ਭਗਵੰਤ ਮਾਨ ਆਮ ਆਦਮੀ ਤੋਂ ਬਣੇ ਵੀਆਈਪੀ, ਪੰਜਾਬ ‘ਚ ਗ਼ੈਰ ਕਾਨੂੰਨੀ ਮਾਇਨਿੰਗ ਜਾਰੀ

Punjab Breaking News, 29 September 2022 LIVE Updates: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੀਆਈਪੀ ਕਲਚਰ ਨੂੰ ਲੈ ਕੇ ਆਰਟੀਆਈ ਰਾਹੀਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਸ ਨੂੰ ਲੈ ਕੇ ਉਨ੍ਹਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ VVIP ਸ਼ਖਸੀਅਤ ਦੇ ਰੰਗ ‘ਚ ਆਉਣ ਲੱਗੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੇ 33 ਗੱਡੀਆਂ ਦੇ ਕਾਫਲੇ ‘ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਨੇ ਆਪਣਾ ਕਾਫਲਾ ਉਨ੍ਹਾਂ ਤੋਂ ਵੀ ਵੱਡਾ ਕਰ ਲਿਆ ਹੈ। ਭਗਵੰਤ ਮਾਨ ਸੀਐਮ ਬਣਦਿਆਂ ਹੀ ਹੋ ਗਏ VVIP

 

ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਕਮਾਉਣੇ ਤਾਂ ਛੱਡੋ, ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ

 ਕਾਂਗਰਸ ਨੇ ਗ਼ੈਰ ਕਾਨੂੰਨੀ ਮਾਇਨਿੰਗ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਬੰਦੀ ਦੇ ਬਾਵਜੂਦ ਗ਼ੈਰਕਾਨੂੰਨੀ ਖਣਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਰੇਤਾ ਦਾ ਕੋਈ ਸਟਾਕ ਨਹੀਂ ਪਰ ਰੇਤਾ ਵੇਚਣ ਦੀਆਂ ਜਨਤਕ ਸੂਚਨਾਵਾਂ ਦੇ ਕੇ ਸਰਕਾਰ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਿਰਫ ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕਰਦੇ ਸਨ। ਹੁਣ ਜਦੋਂ ‘ਆਪ’ ਦੀ ਸਰਕਾਰ ਬਣੀ ਨੂੰ 6 ਮਹੀਨੇ ਹੋ ਗਏ ਹਨ ਤਾਂ ਕੇਜਰੀਵਾਲ ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦੇਣ। ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਕਮਾਉਣੇ ਤਾਂ ਛੱਡੋ, ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦਿਓ

 

ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਕੌਮਾਂਤਰੀ ਏਅਰਪੋਰਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕੀਤਾ ਕਿ ਅਖਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਕਿੱਲੇ ਮੁਹਾਲੀ ਦੀ ਜ਼ਮੀਨ ਦਿੱਤੀ ਤੇ ਇਸ ਦਾ ਨਾਮ “ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ” ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ। ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ

 

ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਦੇ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੱਡਾ ਮੁੱਦਾ ਬਣਦੀ ਜਾ ਰਹੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਿਹਾਈ ਦੀ ਅਪੀਲ ਕੀਤਾ ਹੈ ਤੇ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੋਈ ਫੈਸਲਾ ਨਾ ਲਏ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ

 

ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਚਾਨਕ ਗਾਇਬ ਹੋ ਗਏ ਸਨ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀ ਸੂਬੇ ‘ਚ ਉਨ੍ਹਾਂ ਦੀ ਗੈਰ-ਹਾਜ਼ਰੀ ‘ਤੇ ਲਗਾਤਾਰ ਸਵਾਲ ਉਠਾ ਰਹੇ ਸਨ ਪਰ ਚੰਨੀ ਇਸ ਵੇਲੇ ਅਮਰੀਕਾ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਚੰਨੀ ਅਮਰੀਕਾ ਵਿਚ ਫੋਟੋ ਫੋਬੀਆ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ। ਇਸ ਦਾ ਦਾਅਵਾ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ। ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ ?

 


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930