Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰੀਆਂ ਲਈ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਇਸ ਪਲਾਂਟ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ।
ਫ਼ਿਰੋਜ਼ਪੁਰ ਦੇ ਆਸ ਪਾਸ ਦੇ ਇਲਾਕਿਆਂ ਨੂੰ ₹15ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਇਹ ਪਲਾਂਟ ਲਾਹੇਵੰਦ ਸਿੱਧ ਹੋਵੇਗਾ
ਪਲਾਂਟ 1 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਕਰੇਗਾ, ਆਉਣ ਵਾਲੇ ਦਿਨਾਂ ‘ਚ ਲੁਧਿਆਣੇ ਵਿਖੇ 6 ਗੁਣਾ ਵੱਡਾ ਪਲਾਂਟ ਸਥਾਪਿਤ ਕਰਾਂਗੇ
—CM @BhagwantMann pic.twitter.com/x0EwzSaYMK
— AAP Punjab (@AAPPunjab) September 28, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਈਏ ਤੇ ਕਿਸਾਨਾਂ ਨੂੰ ਖੁਸ਼ਹਾਲ ਕਰੀਏ। ਇਸ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੇ ਆਸਪਾਸ ਦੇ ਇਲਾਕਿਆਂ ਲਈ 15 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਇਹ ਪਲਾਂਟ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪਲਾਂਟ 1 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਕਰੇਗਾ ਤੇ ਆਉਣ ਵਾਲੇ ਦਿਨਾਂ ‘ਚ ਲੁਧਿਆਣੇ ਵਿਖੇ 6 ਗੁਣਾ ਵੱਡਾ ਪਲਾਂਟ ਸਥਾਪਤ ਕਰਾਂਗੇ।
ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ , 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ
ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਦਰਅਸਲ ‘ਚ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਸੀ ਪਰ ਬਠਿੰਡਾ ਦੀ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ , ਜਿਸ ਕਰਕੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਸੀ। ਇਸ ਸਕੀਮ ਵਿੱਚ ਡਿਪੂ ਹੋਲਡਰਾਂ ਦੀ ਬਜਾਏ ਹੋਰ ਏਜੰਸੀਆਂ ਰਾਹੀਂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਸੀ। ਪੰਜਾਬ ਸਰਕਾਰ ਨੇ ਦਿੱਲੀ ਦੀ ‘ਆਪ’ ਸਰਕਾਰ ਦੀ ਤਰਜ਼ ‘ਤੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਬਣਾਈ ਸੀ ਤੇ ਇਹ ਸਕੀਮ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।