Punjab Breaking News, 15 August 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ। ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅੱਜ 75 ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ ‘ਤੇ ਕੀਤੀ ਹੈ। ਪੰਜਾਬ ‘ਚ ਅਜਿਹਾ ਕੋਈ ਨਹੀਂ ਹੋਵੇਗਾ ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ: ਸੀਐਮ ਭਗਵੰਤ ਮਾਨ
ਜੇਲ੍ਹ ‘ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਕੱਲ੍ਹ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ। ਜੇਲ੍ਹ ‘ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ
75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ ‘ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ
ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਲੋਕਾਂ ਤੱਕ ਨਹੀਂ ਪਹੁੰਚੀ: ਸੀਐਮ ਭਗਵੰਤ ਮਾਨ
ਅੱਜ ਲਾਲ ਕਿਲ੍ਹੇ ‘ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ
PM Narendra Modi Lal Qila Speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਤੋਂ ਨੌਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਸੁਤੰਤਰਤਾ ਦਿਵਸ ਭਾਰਤ ਲਈ ਹਮੇਸ਼ਾ ਹੀ ਖਾਸ ਹੁੰਦਾ ਹੈ ਪਰ ਇਸ ਵਾਰ ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਦੇਸ਼ ਨੇ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ। ਅੱਜ ਲਾਲ ਕਿਲ੍ਹੇ ‘ਤੇ ਭਾਸ਼ਣ ਦੌਰਾਨ ਕੀ ਬੋਲੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ 10 ਵੱਡੀਆਂ ਗੱਲਾਂ
Source link