Punjab Breaking News, 3 August 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਇਨ੍ਹਾਂ ਮੰਗਾਂ ਵਿੱਚ ਅਹਿਮ ਗੱਲ ਹੈ ਕਿ ਕੋਵਿਡ ਸਮੇਂ ਦੌਰਾਨ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲਏ ਜਾਣਗੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ 7 ਸਤੰਬਰ ਤੱਕ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਤੀ ਸਹਾਇਤਾ ਦਾ ਖਰੜਾ ਤਿਆਰ ਹੋ ਗਿਆ ਹੈ। ਇਸ ਮੁਤਾਬਕ ਕਿਸਾਨਾਂ ਮੁਆਵਜ਼ਾ ਦਿੱਤਾ ਜਾਵੇਗਾ। ਹੋਰ ਪੜ੍ਹੋ
ਮੋਦੀ ਸਰਕਾਰ ਹੁਣ ਸਾਹ ਲੈਣ ‘ਤੇ ਵੀ ਲਾਏਗੀ ਜੀਐਸਟੀ? ਸੀਐਮ ਭਗਵੰਤ ਮਾਨ, ਬੋਲੇ, ਕੇਂਦਰ ਨੇ ਸ਼ਰਧਾ ‘ਤੇ ਵੀ ਲਾ ਦਿੱਤਾ ਟੈਕਸ
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ’ਤੇ 12 ਫ਼ੀਸਦ ਜੀਐਸਟੀ ਲਗਾਉਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਸਰਾਵਾਂ ’ਤੇ ਲਾਏ ਜੀਐਸਟੀ ’ਤੇ ਵਿਅੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਕੇਵਲ ਸ਼ਾਹ ਲੈਣ ’ਤੇ ਜੀਐਸਟੀ ਲਾਉਣਾ ਬਾਕੀ ਰਹਿ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਆਟੇ, ਦਹੀਂ ਤੇ ਲੱਸੀ ’ਤੇ ਵੀ ਜੀਐਸਟੀ ਲਾ ਦਿੱਤਾ ਹੈ। ਹੁਣ ਸ਼ਰਧਾ ’ਤੇ ਵੀ ਜੀਐਸਟੀ ਲਾ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਤੋਂ ਤਾਜ਼ਾ ਲਗਾਏ ਜੀਐਸਟੀ ਦੀ ਵਾਪਸੀ ਦੀ ਮੰਗ ਕੀਤੀ। ਹੋਰ ਪੜ੍ਹੋ
ਇੰਜ ਲੱਗਦਾ ਜਿਵੇਂ ਪੰਜਾਬ ਨੂੰ ਗੈਂਗਸਟਰ ਹੀ ਕੰਟਰੋਲ ਕਰ ਰਹੇ ਨੇ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਿਹਾ ਹੈ ਕਿ ਪੰਜਾਬ ਸਰਕਾਰ ਸਿਰਫ ਦਿੱਲੀ ਤੋਂ ਕੇਜਰੀਵਾਲ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਵਿਚ ਲੱਗੀ ਹੋਈ ਹੈ, ਪਰ ਪੰਜਾਬੀਆਂ ਸਣੇ ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਪੰਜਾਬ ਨੂੰ ਗੈਂਗਸਟਰ ਹੀ ਕੰਟਰੋਲ ਕਰ ਰਹੇ ਨੇ ਜਦਕਿ ਸਰਕਾਰ ਦਾ ਇੱਧਰ ਕੋਈ ਧਿਆਨ ਹੀ ਨਹੀਂ। ਹੋਰ ਪੜ੍ਹੋ
ਸੁਮੇਧ ਸੈਣ ਦੀ ਅੱਜ SIT ਅਗੇ ਪੇਸ਼ੀ, ਬੇਅਦਬੀ ਨਾਲ ਜੁੜੇ ਗੋਲੀਕਾਂਡ ‘ਚ ਹੋਏਗੀ ਪੁੱਛਗਿਛ
ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸੀ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ ‘ਤੇ ਗੋਲੀ ਚਲਾਈ ਸੀ। ਹੋਰ ਪੜ੍ਹੋ
ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 1000 ਤੋਂ ਵੱਧ ਅਸਾਮੀਆਂ ਖਤਮ ਕੀਤੀਆਂ, ਖਹਿਰਾ ਬੋਲੇ ਇਨ੍ਹਾਂ ਤੇ ਰਵਾਇਤੀ ਪਾਰਟੀਆਂ ‘ਚ ਕੀ ਫਰਕ?
ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ‘ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਹੈ।ਇਸ ‘ਤੇ ਸਾਬਕਾ ਵਿਰੋਧੀ ਧਿਰ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਪ ਨੂੰ ਘੇਰਿਆ ਹੈ। ਖਹਿਰਾ ਨੇ ਟਵੀਟ ਕਰਕੇ ਕਿਹਾ, ” ਹੁਣ ”ਬਾਦਲਾਵ” ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 2019 ਵਿੱਚ ਕੈਬਿਨੇਟ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪਟਵਾਰੀਆਂ ਦੀਆਂ 1 ਹਜ਼ਾਰ ਅਸਾਮੀਆਂ ਘਟਾ ਦਿੱਤੀਆਂ ਹਨ! ਹੋਰ ਨੌਕਰੀਆਂ ਦੇ ਆਪਣੇ ਵਾਅਦੇ ਨੂੰ ਲਾਗੂ ਕਰਨ ਦੀ ਬਜਾਏ ਬੌਕਰ ਪਾਰਟੀ ਨੇ ਨੌਕਰੀਆਂ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ! ਇਹਨਾਂ ਵਿੱਚ ਅਤੇ ਰਵਾਇਤੀ ਪਾਰਟੀਆਂ ਵਿੱਚ ਕੀ ਫਰਕ ਹੈ?” ਹੋਰ ਪੜ੍ਹੋ
Source link