ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੁਧਿਆਣੇ ਦੇ ਵਿਕਾਸ ਠਾਕੁਰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ 50 ਲੱਖ ਇਨਾਮ ਵਜੋਂ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…
ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ… pic.twitter.com/qIABGNIfEc
— Bhagwant Mann (@BhagwantMann) August 3, 2022
ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ। ਇਸ ਮਗਰੋਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਇਸ ਖਿਡਾਰੀ ਨੂੰ ਪੰਜਾਬ ਦਾ ਨਾਮ ਰੌਸ਼ਨ ਕਰ ‘ਤੇ ਵਧਾਈ ਦਿੱਤੀ।