Punjab Breaking News, 31 August 2022 LIVE Updates: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਮਨ ਜਾਰੀ ਕਰਕੇ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ ‘ਚ ਪੁੱਛਗਿੱਛ ਕੀਤੀ ਜਾਵੇਗੀ। ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ
1 ਅਪ੍ਰੈਲ ਤੋਂ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ, ਕਿੱਥੇ ਗਿਆ ਕੇਜਰੀਵਾਲ ਦਾ ਵਾਅਦਾ?
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਲਿਖਿਆ ਅਰਵਿੰਦ ਕੇਜਰੀਵਾਲ ਕੀ ਤੁਸੀਂ ਆਪਣਾ ਵਾਅਦਾ ਭੁੱਲ ਗਏ ਹੋ। ਚੋਣਾਂ ਤੋਂ ਪਹਿਲਾਂ ਤੁਸੀਂ ਕਿਹਾ ਸੀ ਕਿ 1 ਅਪ੍ਰੈਲ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ ਪਰ ਜਰਨੈਲ ਸਿੰਘ ਵਾਂਗ 60 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਤੇ ਤੁਸੀਂ ਚੁੱਪ ਧਾਰੀ ਬੈਠੇ ਹੋ ? 1 ਅਪ੍ਰੈਲ ਤੋਂ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ, ਕਿੱਥੇ ਗਿਆ ਕੇਜਰੀਵਾਲ ਦਾ ਵਾਅਦਾ?
ਵਿਦੇਸ਼ਾਂ ‘ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਸਖਤੀ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ ਪੀਆਰ ਲੈ ਲਈ ਹੈ ਜਾਂ ਫਿਰ ਪੀਆਰ ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਤੁਰੰਤ ਕਾਰਵਾਈ ਕੀਤੀ ਜਾਵੇ। ਵਿਦੇਸ਼ਾਂ ‘ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਆਮ ਆਦਮੀ ਪਾਰਟੀ ਦੀ ਤਬਾਦਲਾ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀ ਬਦਲੀਆਂ
ਪੰਜਾਬ ਸਰਕਾਰ ਅਧਿਆਪਕਾਂ ਦੀ ਨਵੀਂ ਆਨਲਾਈਨ ਤਬਾਦਲਾ ਨੀਤੀ ਬਣਾਉਣ ਜਾ ਰਹੀ ਹੈ, ਜਿਸ ‘ਤੇ ਕੰਮ ਵੀ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਨਵੀਂ ਤਬਾਦਲਾ ਨੀਤੀ ਵਿੱਚ ਕਈ ਅਹਿਮ ਬਦਲਾਅ ਕੀਤੇ ਜਾ ਰਹੇ ਹਨ। ਜਿਵੇਂ ਪਤੀ ਜਾਂ ਪਤਨੀ ਦੀ ਬੀਮਾਰੀ, ਬੱਚਿਆਂ ਦੀ ਬੀਮਾਰੀ, ਨਵ-ਵਿਆਹੁਤਾ, ਵਿਧਵਾ, ਨੇਤਰਹੀਣ, ਅਪਾਹਜ ਤੇ ਖਾਸ ਕਰਕੇ ਸੈਨਿਕ ਪਰਿਵਾਰਾਂ ਨੂੰ ਬਦਲੀ ਵੇਲੇ ਪਹਿਲ ਦਿੱਤੀ ਜਾਵੇਗੀ। ਅਹਿਮ ਗੱਲ ਹੈ ਕਿ ਨਵੀਂ ਨੀਤੀ ਵਿੱਚ ਫੌਜੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਜਾ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਫੌਜੀ ਲੰਬੇ ਸਮੇਂ ਬਾਅਦ ਛੁੱਟੀ ਲੈ ਕੇ ਆਉਂਦੇ ਹਨ, ਅਜਿਹੇ ‘ਚ ਜੇਕਰ ਉਨ੍ਹਾਂ ਦੀ ਪਤਨੀ ਜਾਂ ਮਾਤਾ ਕਿਤੇ ਦੂਰ ਡਿਊਟੀ ਦਿੰਦੇ ਹਨ ਤਾਂ ਇਹ ਠੀਕ ਨਹੀਂ ਹੋਵੇਗਾ। ਆਮ ਆਦਮੀ ਪਾਰਟੀ ਦੀ ਤਬਾਦਲਾ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀ ਬਦਲੀਆਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ‘ਆਪ’ ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇਕ ਵਰਕਰ ਸਮੇਤ ਕੁੱਲ 9 ਦੇ ਖਿਲਾਫ ਗ਼ੈਰ- ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
Source link