Punjab News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਲੜਾਈ ਸੜਕਾਂ ‘ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ। ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵਧ ਰਹੇ ਹਨ। ਬਲਕੌਰ ਸਿੰਘ ਨੇ 2 ਦਿਨ ਪਹਿਲਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ। ਹੁਣ ਸਾਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ
ਹੁਣ ਤੱਕ ਫੈਨਜ਼ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਸੋਸ਼ਲ ਮੀਡੀਆ ‘ਤੇ ਜੰਗ ਲੜ ਰਹੇ ਸਨ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਈ ਹੈਸ਼ਟੈਗ ਚਲਾਏ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਅਜੇ ਵੀ ਪੁੱਤਰ ਦੇ ਅਧਿਕਾਰਤ ਖਾਤੇ ਤੋਂ ਆਪਣੀ ਗੱਲ ਰੱਖ ਰਹੇ ਹਨ। ਹੁਣ ਉਹ ਆਪਣੇ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਿੱਧੀ ਗੱਲ ਕਰਨਗੇ। ਮੂਸੇਵਾਲਾ ਦੇ ਕਾਤਲਾਂ ਨੂੰ ਇਨਸਾਫ਼ ਦਿਵਾਉਣ ਲਈ ਅਗਲੇ ਸੰਘਰਸ਼ ਦੀ ਜਾਣਕਾਰੀ ਵੀ ਇਸ ਟਵਿੱਟਰ ਅਕਾਊਂਟ ਰਾਹੀਂ ਦੇਣਗੇ। ਮੂਸੇਵਾਲਾ ਦੇ ਪਿਤਾ ਨੇ ਵੀ ਇੰਸਟਾਗ੍ਰਾਮ ‘ਤੇ ਇਕ ਖਾਤਾ ਬਣਾਇਆ ਹੋਇਆ ਹੈ।
ਮੂਸੇਵਾਲਾ ਦਾ ਪਰਿਵਾਰ ਵੀ ਇਨ੍ਹਾਂ ਅਫਵਾਹਾਂ ਤੋਂ ਕਾਫੀ ਪ੍ਰੇਸ਼ਾਨ ਹੈ। ਮੂਸੇਵਾਲਾ ਨਾਲ ਜੁੜ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਕਈ ਵਾਰ ਇਸ ‘ਤੇ ਇਤਰਾਜ਼ ਉਠਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਸ ਤਰ੍ਹਾਂ ਦੀਆਂ ਖਬਰਾਂ ਦਾ ਜਵਾਬ ਆਪਣੇ ਟਵਿਟਰ ਅਕਾਊਂਟ ਰਾਹੀਂ ਦੇਣਗੇ।
ਦਵਿੰਦਰ ਬੰਬੀਹਾ ਗਰੁੱਪ ਨੇ ਫਿਰ ਦਿੱਤੀ ਧਮਕੀ
ਉਧਰ, ਇੱਕ ਵਾਰ ਫਿਰ ਦਵਿੰਦਰ ਬੰਬੀਹਾ ਗਰੁੱਪ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗਰੁੱਪ ਦੀ ਫੇਸਬੁੱਕ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ ਜਿਸ ‘ਚ ਲਿਖਿਆ ਗਿਆ ਕਿ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਤਾਂ ਜਰੂਰ ਲੈਣਗੇ ਭਾਵੇਂ ਇਸ ਨੂੰ ਜਿੰਨਾ ਸਮਾਂ ਮਰਜ਼ੀ ਲੱਗ ਜਾਵੇ। ਪੋਸਟ ‘ਚ ਇਹ ਵੀ ਧਮਕੀ ਦਿੱਤੀ ਗਈ ਹੈ ਕਿ ਜੋ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਜਾਂ ਜੱਗੂ ਭਗਵਾਨਪੁਰੀਆ ਦਾ ਸਾਥ ਦੇਵੇਗਾ, ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਗੈਂਗਵਾਰ ਦਾ ਬੋਲਬਾਲਾ ਨਜ਼ਰ ਆ ਰਿਹਾ ਹੈ। ਆਏ ਦਿਨ ਗੈਂਗ ਆਹਮੋ-ਸਾਹਮਣੇ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਤੇ ਹੁਣ ਇੱਕ ਵਾਰ ਫਿਰ ਇਸ ਪੋਸਟ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਪੋਸਟ ‘ਚ ਇੱਕ ਵਾਰ ਫਿਰ ਗਾਇਕ ਮਨਕੀਰਤ ਔਲਖ ਦਾ ਨਾਂ ਲਿਆ ਗਿਆ।
Source link