Punjab Breaking News, 26 July 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਵਟੀਟ ਕਰਦਿਆਂ ਲਿਖਿਆ, ਅੱਜ ਦਿੱਲੀ ਵਿਖੇ ਮਾਣਯੋਗ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸ਼ੇਖ਼ਾਵਤ ਜੀ ਨਾਲ ਮੀਟਿੰਗ..ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਾਂਗੇ।
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ, ਸੀਐੱਮ ਨੂੰ ਭੇਜਿਆ ਜਾਵੇਗਾ ਪ੍ਰਪੋਜ਼ਲ
ਪੰਜਾਬ ਵਿੱਚ 36,000 ਮੁਲਾਜ਼ਮ ਕੱਚੇ ਪੱਕੇ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਮੁੜ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ‘ਚ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ। ਪੂਰੀ ਖਬਰ ਪੜ੍ਹੋ
ਇਸ਼ਤਿਹਾਰਾਂ ਦੀ ਸਰਕਾਰ ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਉਨ੍ਹਾਂ ‘ਚੋਂ ਇੱਕ ‘ਤੇ ਵੀ ਖ਼ਰੀ ਨਹੀਂ ਉੱਤਰੀ: ਰਾਜਾ ਵੜਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ, ਉਹ ਨੇਤਾਵਾਂ ਦੇ ਤੌਰ-ਤਰੀਕੇ ਵਿੱਚ ਆਉਣਾ ਸੀ?” ਪੜ੍ਹੋ ਪੂਰੀ ਖਬਰ
ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਉਣ ‘ਤੇ ਆਮ ਆਦਮੀ ਪਾਰਟੀ ਦੀ ਸਫਾਈ
ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵਿਰੋਧੀਆਂ ਦੇ ਹਮਲੇ ਮਗਰੋਂ ਆਮ ਆਦਮੀ ਪਾਰਟੀ ਨੇ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਖੰਡਰ ਬਣ ਚੁੱਕੇ ਸੇਵਾ ਕੇਂਦਰਾਂ ਨੂੰ ਸੁਧਾਰ ਨੇ ਲੋਕਾਂ ਨੂੰ ਸਿਹਤ ਸਹੁਲਤਾਂ ਦਿੱਤੀਆਂ ਜਾਣਗੀਆਂ। ਕੇਂਦਰੀ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਖੰਡਰ ਬਣ ਚੁੱਕ ਸੇਵਾ ਕੇਂਦਰਾਂ ਨੂੰ ਮੁੜ ਤੋਂ ਬਹਾਲ ਕਰਕੇ ਲੋਕ ਸਹੂਲਤਾਂ ਲਈ ਵਰਤਾਂਗੇ, ਆਮ ਆਦਮੀ ਕਲੀਨਿਕ ਲੋਕਾਂ ਲਈ ਬਹੁਤ ਸਹਾਈ ਹੋਣਗੇ। ਪੂਰੀ ਖਬਰ ਪੜ੍ਹੋ
ਪੰਜਾਬ ‘ਚ ਅੱਜ ਤੋਂ ਮੌਨਸੂਨ ਮੁੜ ਹੋਵੇਗਾ ਐਕਟਿਵ
ਪੰਜਾਬ ‘ਚ ਮੰਗਲਵਾਰ ਯਾਨੀ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ । ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਪੂਰੀ ਖਬਰ ਪੜ੍ਹੋ
Source link