Manish Sisodia look out Notice: ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਹੁਣ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਹਨਾਂ ਦੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਲੁੱਕਆਊਟ ਸਰਕੂਲਰ ਸੀਬੀਆਈ ਵੱਲੋਂ ਜਾਰੀ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਬਾਕੀ ਮੁਲਜ਼ਮਾਂ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ ਤਾਂ ਜੋ ਕੋਈ ਦੇਸ਼ ਛੱਡ ਕੇ ਨਾ ਜਾ ਸਕੇ। ਸਿਸੋਦੀਆ ਸਮੇਤ ਕੁੱਲ 13 ਲੋਕਾਂ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
14 ਘੰਟੇ ਸਿਸੋਦੀਆ ਦੇ ਘਰ ਰਹੀ ਸੀਬੀਆਈ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਅਗਸਤ ਦੀ ਸਵੇਰ ਨੂੰ ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਇਹ ਛਾਪੇਮਾਰੀ ਕਰੀਬ 14 ਘੰਟੇ ਚੱਲੀ। ਇਸ ਦੌਰਾਨ ਸੀਬੀਆਈ ਨੇ ਕਿਹਾ ਕਿ ਸਿਸੋਦੀਆ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਨੀਤੀ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਤਹਿਤ ਇਹ ਛਾਪੇਮਾਰੀ ਕੀਤੀ ਗਈ। ਹਾਲਾਂਕਿ ਛਾਪੇਮਾਰੀ ਤੋਂ ਬਾਅਦ ਕੀ ਸਾਹਮਣੇ ਆਇਆ, ਇਹ ਏਜੰਸੀ ਵੱਲੋਂ ਸਪੱਸ਼ਟ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀ ਤਾਅਨੇ ਮਾਰੇ ਜਾ ਰਹੇ ਹਨ, ਕਿਹਾ ਜਾ ਰਿਹਾ ਹੈ ਕਿ ਇੰਨੀ ਵੱਡੀ ਛਾਪੇਮਾਰੀ ਤੋਂ ਬਾਅਦ ਵੀ ਸੀਬੀਆਈ ਕੁਝ ਨਹੀਂ ਕਰ ਸਕੀ।
Source link