ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, ‘ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।
हम सीबीआई का स्वागत करते हैं. जाँच में पूरा सहयोग देंगे ताकि सच जल्द सामने आ सके. अभी तक मुझ पर कई केस किए लेकिन कुछ नहीं निकला. इसमें भी कुछ नहीं निकलेगा. देश में अच्छी शिक्षा के लिए मेरा काम रोका नहीं जा सकता.
— Manish Sisodia (@msisodia) August 19, 2022
ਉਨ੍ਹਾਂ ਨੇ ਇਕ ਹੋਰ ਟਵੀਟ ‘ਚ ਕਿਹਾ, ‘ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਸਿੱਖਿਆ-ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ। ਸਾਡੇ ਦੋਵਾਂ ‘ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।
ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ
ये लोग दिल्ली की शिक्षा और स्वास्थ्य के शानदार काम से परेशान हैं. इसीलिए दिल्ली के स्वास्थ्य मंत्री और शिक्षा मंत्री को पकड़ा है ताकि शिक्षा स्वास्थ्य के अच्छे काम रोके जा सकें.
हम दोनों के ऊपर झूँठे आरोप हैं. कोर्ट में सच सामने आ जाएगा.
— Manish Sisodia (@msisodia) August 19, 2022
ਸਾਡੇ ਕੰਮ ਤੋਂ ਕੇਂਦਰ ਪਰੇਸ਼ਾਨ, ਇਸ ਲਈ ਹੋਈ ਛਾਪੇਮਾਰੀ: ਮਨੀਸ਼ ਸਿਸੋਦੀਆ
ਦਿੱਲੀ ਦੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਵਾਂਗੇ: ਕੇਜਰੀਵਾਲ
जिस दिन अमेरिका के सबसे बड़े अख़बार NYT के फ़्रंट पेज पर दिल्ली शिक्षा मॉडल की तारीफ़ और मनीष सिसोदिया की तस्वीर छपी, उसी दिन मनीष के घर केंद्र ने CBI भेजी
CBI का स्वागत है। पूरा cooperate करेंगे। पहले भी कई जाँच/रेड हुईं। कुछ नहीं निकला। अब भी कुछ नहीं निकलेगा https://t.co/oQXitimbYZ
— Arvind Kejriwal (@ArvindKejriwal) August 19, 2022