ਹਾਰਦਿਕ ਪੰਡਯਾ ਅਤੇ ਭੁਵਨੇਸ਼ਵਰ ਕੁਮਾਰ ਤੋਂ ਬਿਨਾਂ ਉਤਰੇਗੀ ਟੀਮ ਇੰਡੀਆ
ਤੁਹਾਨੂੰ ਦੱਸ ਦੇਈਏ ਕਿ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਅਤੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਰੇਸਟ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੀਪਕ ਹੁੱਡਾ ਵੀ ਪਿੱਠ ਦੇ ਦਰਦ ਕਾਰਨ ਟੀਮ ਇੰਡੀਆ ਦਾ ਹਿੱਸਾ ਨਹੀਂ ਹੋਣਗੇ।
ਬੁੱਧਵਾਰ ਨੂੰ ਖੇਡੇ ਜਾਣ ਵਾਲੇ ਪਹਿਲੇ ਟੀ-20 ਵਿੱਚ ਸਿਰਫ਼ ਕੇਐਲ ਰਾਹੁਲ ਅਤੇ ਰੋਹਿਤ ਸ਼ਰਮਾ ਹੀ ਪਾਰੀ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਤੀਜੇ ਨੰਬਰ ‘ਤੇ ਵਿਰਾਟ ਕੋਹਲੀ ਅਤੇ ਚੌਥੇ ਨੰਬਰ ‘ਤੇ ਸੂਰਿਆਕੁਮਾਰ ਯਾਦਵ ਦਾ ਖੇਡਣਾ ਵੀ ਤੈਅ ਹੈ।
ਕਾਰਤਿਕ ਅਤੇ ਪੰਤ ਦੋਵਾਂ ਨੂੰ ਮਿਲ ਸਕਦੀ ਹੈ ਜਗ੍ਹਾ
ਤੇਜ਼ ਗੇਂਦਬਾਜ਼ੀ ਵਿਭਾਗ ‘ਚ ਸਵਿੰਗ ਮਾਸਟਰ ਦੀਪਕ ਚਾਹਰ, ਮੀਡੀਅਮ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਹੋਣਗੇ। ਇਸ ਦੇ ਨਾਲ ਹੀ ਸਪਿਨ ਦੀ ਕਮਾਨ ਇੱਕ ਵਾਰ ਫਿਰ ਯੁਜਵੇਂਦਰ ਚਾਹਲ ਦੇ ਹੱਥਾਂ ਵਿੱਚ ਹੋਵੇਗੀ।
ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੀ-20 ਵਿੱਚ ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ – ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਦੀਪਕ ਚਾਹਰ, ਹਰਸ਼ਲ ਪਟੇਲ, ਜਸਪ੍ਰੀਤ ਬੁਮਰਾਹ ਅਤੇ ਯੁਜਵੇਂਦਰ ਚਾਹਲ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Source link