Breaking News

PUNJAB DAY MELA 27 AUG 2022 11AM TO 7PM

LISTEN LIVE RADIO

Rain in Punjab: ਬੇਮੌਸਮੇ ਮੀਂਹ ਨੇ ਪੰਜਾਬ ‘ਚ ਮਚਾਇਆ ਕਹਿਰ, ਝਾੜ ‘ਤੇ ਅਸਰ ਪੈਣ ਦਾ ਡਰ

Rain in Punjab: ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ ‘ਤੇ ਝੋਨੇ ਦੀ ਫਸਲ ਵਿੱਛ ਗਈ ਹੈ। ਇਸ ਨਾਲ ਝਾੜ ਉੱਪਰ ਅਸਰ ਪੈਣ ਦਾ ਖਦਸ਼ਾ ਹੈ। ਖੇਤੀ ਵਿਭਾਗ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਨੇ ਮੰਨਿਆ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਿਹਾ ਤਾਂ ਫਸਲਾਂ ’ਤੇ ਅਸਰ ਪਵੇਗਾ। 

ਉਨ੍ਹਾਂ ਨੇ ਕਿਹਾ ਕਿ ਜੇਕਰ ਮੌਸਮ ਸਾਫ ਹੋ ਜਾਂਦਾ ਹੈ ਤਾਂ ਕਾਫੀ ਬਚਾਅ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਮੀ ਕਰਕੇ ਫੰਗਸ ਦਾ ਡਰ ਹੈ ਤੇ ਦਾਣੇ ਵੀ ਕਾਲੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੰਘੇ ਦਿਨ ਬਾਰਸ਼ ਘੱਟ ਹੋਈ ਹੈ ਪਰ ਸ਼ਨੀਵਾਰ ਦੀ ਬਾਰਸ਼ ਨੇ ਕਿਸਾਨਾਂ ਨੂੰ ਫਿਕਰਮੰਦ ਕਰ ਦਿੱਤਾ ਹੈ। 

ਦੱਸ ਦਈਏ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਸਮੁੱਚੇ ਸੂਬੇ ਨੂੰ ਜਲ-ਥਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਐਤਵਾਰ ਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦੋਂ ਕਿ 27 ਤੇ 28 ਸਤੰਬਰ ਨੂੰ ਮੌਸਮ ਖੁਸ਼ਕ ਰਹਿ ਸਕਦਾ ਹੈ। ਉਸ ਦਾ ਅਨੁਮਾਨ ਹੈ ਕਿ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਸੂਬੇ ਵਿਚ ਬੱਦਲਾਂ ਦੀ ਗਰਜ ਤੇ ਚਮਕ ਬਣੀ ਰਹੇਗੀ। ਇਸੇ ਤਰ੍ਹਾਂ ਮਾਝੇ ਵਿਚ ਹਲਕੀ ਤੇ ਦੋਆਬੇ ਤੇ ਮਾਲਵੇ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਕਿਸਾਨਾਂ ‘ਚ ਚਿੰਤਾ ਦਾ ਆਲਮ, ਸੜਕਾਂ ਤੇ ਰੁੜਦਾ ਵਿਖਾਈ ਦੇ ਰਿਹਾ ‘ਵਿਕਾਸ’, ਮੀਂਹ ਦੀ ਭੇਂਟ ਚੜ੍ਹਿਆ Weekend

ਉਧਰ, ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖ਼ਦਸ਼ਾ ਹੈ। ਨਮੀ ਵਧਣ ਕਰਕੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਵੀ ਖ਼ਦਸ਼ਾ ਹੈ ਕਿ ਕੇਂਦਰ ਸਰਕਾਰ ਝੋਨੇ ਦੀ ਖਰੀਦ ਮੌਕੇ ਨਵੇਂ ਅੜਿੱਕੇ ਖੜ੍ਹੇ ਕਰ ਸਕਦੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

About admin

Check Also

G-7 Summit: ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੀ ਵਾਰ ਹੀਰੋਸ਼ੀਮਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ

G-7 Summit Hiroshima: ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਸਿਖਰ ਸੰਮੇਲਨ (G-7 Summit) ‘ਚ ਹਿੱਸਾ ਲੈਣ …

3 comments

  1. As per the United States Dawn Abuse Warning Network DAWN data, cocaine had the highest rates of emergency department visits compared to other illicit drugs 162 cialis from usa pharmacy

  2. generic cialis online MDPI AG; 2022; 23 2144 10

  3. does viagra work on paralyzed man Some vets are willing to embrace new technologies and alternative treatments and support this kind of cleaning in place of brushing if an owner is not going to do it which I also made abundantly clear that s it can be a replacement for brushing, not a thorough teeth cleaning

Leave a Reply

Your email address will not be published.

June 2023
M T W T F S S
 1234
567891011
12131415161718
19202122232425
2627282930