Republic Day 2023: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ।
ਦੱਸ ਦਈਏ ਕਿ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ। ਪਰੇਡ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਡੀਸੀ, ਐਸਐਸਪੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ‘ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅੱਗੇ ਆਇਆ। ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ। ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਸਾਲਾਂ ਤੋਂ ਨਹੀਂ, ਸਗੋਂ ਆਪਣੇ ਵਿਚਾਰਾਂ ਕਰਕੇ ਮਹਾਨ ਬਣਦਾ ਹੈ।
Source link