Sidhu Moose Wala Murder Case : ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਗ੍ਰਿਫ਼ਤਾਰ
Warning: Undefined array key "tie_hide_meta" in
/home/ll9hmmev2r1e/public_html/mehfilmedia.ca/wp-content/themes/sahifa/framework/parts/meta-post.php on line
3
Warning: Trying to access array offset on value of type null in
/home/ll9hmmev2r1e/public_html/mehfilmedia.ca/wp-content/themes/sahifa/framework/parts/meta-post.php on line
3
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।
ਇਸ ਕਾਰਵਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਮਨੀ ਰਈਆ ਅਤੇ ਮਨਦੀਪ ਤੂਫਾਨ ਉਹੀ ਹਨ, ਜਿਨ੍ਹਾਂ ਨੇ ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਜੱਗੂ ਭਗਵਾਨਪੁਰੀਆ ਦੇ ਖਾਸ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਤੂਫਾਨ ਦੀ ਤਲਾਸ਼ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਅਤੇ ਤੂਫਾਨ ਦਾ ਨਾਂ ਵੀ ਸਾਹਮਣੇ ਆਇਆ ਸੀ।
ਰਾਤ ਨੂੰ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਨੀ ਰਈਆ ਦੇ ਕੁੱਕੜਵਾਲਾ ਅਤੇ ਮਨਦੀਪ ਤੂਫਾਨ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਖੱਖ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤੜਕੇ 3 ਤੋਂ 5 ਵਜੇ ਦੇ ਵਿਚਕਾਰ ਪੁਲਿਸ ਨੇ ਯੋਜਨਾ ਬਣਾ ਕੇ ਮਨੀ ਰਈਆ ਅਤੇ ਮਨਦੀਪ ਤੂਫਾਨ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਜੇ ਗ੍ਰਿਫਤਾਰੀ ਦੀ ਪੁਸ਼ਟੀ ਤਾਂ ਕਰ ਰਹੀ ਹੈ ਪਰ ਹੋਰ ਵੇਰਵੇ ਸਾਂਝੇ ਨਹੀਂ ਕਰ ਰਹੀ।
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਜਨਾਲਾ ਤੋਂ ਗ੍ਰਿਫ਼ਤਾਰ ਸਤਬੀਰ ਸਿੰਘ ਜਿਨ੍ਹਾਂ ਤਿੰਨ ਲੋਕਾਂ ਨੂੰ ਬਠਿੰਡਾ ਛੱਡ ਕੇ ਆਇਆ ਸੀ , ਉਨ੍ਹਾਂ ‘ਚ ਗੈਂਗਸਟਰ ਮਨੀ ਰਈਆ ਅਤੇ ਤੂਫ਼ਾਨ ਵੀ ਸੀ। ਮਨੀ ਰਈਆ ਅਤੇ ਤੂਫਾਨ ਦੇ ਨਾਲ-ਨਾਲ ਸਤਬੀਰ ਨੇ ਰਣਜੀਤ ਨੂੰ ਵੀ ਬਠਿੰਡਾ ਵਿੱਚ ਛੱਡਿਆ ਸੀ ,ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਮਨੀ ਰਈਆ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਲੋੜੀਂਦਾ ਸੀ।
ਦੱਸ ਦੇਈਏ ਕਿ
ਸਿੱਧੂ ਮੂਸੇਵਾਲਾ ਕਤਲ ਕਾਂਡ ਵਾਲੇ ਦਿਨ ਮਨੀ ਰਈਆ ਵੀ ਮੌਕੇ ਦੇ ਆਸ-ਪਾਸ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨੀ ਰਈਆ, ਮਨਦੀਪ ਤੂਫਾਨ ਅਤੇ ਰਣਜੀਤ ਨੂੰ ਸਟੈਂਡਬੁਆਏ ‘ਤੇ ਰੱਖਿਆ ਸੀ। ਇਨ੍ਹਾਂ ਨੂੰ ਜਗਰੂਪ ਉਰਫ਼ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਕਵਰ ਦੇਣ ਲਈ ਕਿਹਾ ਗਿਆ ਸੀ ,ਜਿਨ੍ਹਾਂ ਨੂੰ ਬੀਤੇ ਦਿਨੀਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।
Source link
coupons for cialis: cialis replacement cialis quebec dollars canadien
20 mg prednisone https://prednisonepills.pro/# – where can i buy prednisone
cipro ciprofloxacin https://ciproantibiotic.pro/# ciprofloxacin
buy medicines online in india https://indiapharmfd.com/# – cheapest online pharmacy india