Fire Broke Out in Chennai : ਚੇਨਈ ਦੇ ਵਨਾਗਰਾਮ ਵਿੱਚ ਇੱਕ ਤੇਲ ਕੰਪਨੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਪੁਲਿਸ ਅਧਿਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ 14 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਹਨ। ਟੀਮ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
तमिलनाडु: चेन्नई के वनगरम में एक तेल कंपनी के गोदाम में आग लग गई। किसी के हताहत होने की सूचना नहीं थी। दमकल की 14 गाड़ियां मौके पर भेजी गई है: पुलिस अधिकारी pic.twitter.com/QHdO7AqPaR
— ANI_HindiNews (@AHindinews) August 17, 2022
ਦੂਜੇ ਪਾਸੇ ਗ੍ਰੇਟਰ ਨੋਇਡਾ ਦੀ ਸੌਂਦਰਿਆਮ ਸੋਸਾਇਟੀ ਦੀ 27ਵੀਂ ਮੰਜ਼ਿਲ ਦੇ ਫਲੈਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਕਈ ਫਾਇਰ ਟੈਂਡਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਦੱਸ ਦੇਈਏ ਕਿ 2 ਸਾਲ ਪਹਿਲਾਂ ਵੀ ਚੇਨਈ ਦੇ ਮਾਧਵਰਮ ਇਲਾਕੇ ‘ਚ ਤੇਲ ਦੇ ਗੋਦਾਮ ‘ਚ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ। ਇਸ ਤੋਂ ਇਲਾਵਾ 500 ਤੋਂ ਵੱਧ ਫਾਇਰਫਾਈਟਰ ਅੱਗ ਬੁਝਾਉਣ ਵਿੱਚ ਲੱਗੇ ਹੋਏ ਸਨ। ਰਾਹਤ ਦੀ ਗੱਲ ਇਹ ਹੈ ਕਿ ਇਸ ਭਿਆਨਕ ਅੱਗ ਵਿੱਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਜਿਸ ਗੋਦਾਮ ਵਿੱਚ ਅੱਗ ਲੱਗੀ, ਉਸ ਵਿੱਚ ਮੈਡੀਕਲ ਨਾਲ ਸਬੰਧਤ ਰਸਾਇਣਾਂ ਵਾਲਾ ਸਾਮਾਨ ਤਿਆਰ ਕੀਤਾ ਗਿਆ ਸੀ। ਇਸ ਲਈ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਮੱਗਰੀ ਬਣਾਉਂਦੇ ਸਮੇਂ ਕੋਈ ਗੈਸ ਬਣ ਗਈ ਸੀ, ਜਿਸ ਕਾਰਨ ਗੋਦਾਮ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਧੂੰਏਂ ਦੇ ਬੱਦਲ ਛਾ ਗਏ ਸਨ ਅਤੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।