Breaking News

PUNJAB DAY MELA 27 AUG 2022 11AM TO 7PM

LISTEN LIVE RADIO

Weather Update : ਫਿਰ ਵਧੀ ਠੰਡ! 29 ਨੂੰ ਦਿੱਲੀ-NCR ‘ਚ ਹੋਵੇਗੀ ਬਾਰਿਸ਼

IMD Update: ਅੱਜ ਸਵੇਰੇ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਠੰਢ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ‘ਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਸੂਬੇ ‘ਚ ਇਕ ਵਾਰ ਫਿਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਫਿਰ ਤੋਂ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਹਿਮਾਲਿਆ ਖੇਤਰ ਵਿੱਚ 29 ਅਤੇ 30 ਜਨਵਰੀ ਨੂੰ ਮੀਂਹ ਅਤੇ ਬਰਫ਼ਬਾਰੀ ਦੇ ਸੰਕੇਤ ਹਨ। ਜਿਸ ਕਾਰਨ ਉੱਤਰੀ ਭਾਰਤ ‘ਚ ਫਿਰ ਤੋਂ ਠੰਡ ਦਾ ਪ੍ਰਕੋਪ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਰਾਜਧਾਨੀ ਸਮੇਤ ਮੈਦਾਨੀ ਇਲਾਕਿਆਂ ‘ਚ ਇਨ੍ਹਾਂ ਦੋਵਾਂ ਦਿਨਾਂ ‘ਚ ਹਲਕੀ ਬਾਰਿਸ਼ ਜਾਂ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ‘ਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮਹੀਨੇ ਦਾ ਸਭ ਤੋਂ ਜ਼ਿਆਦਾ ਸੀ।

ਅੱਜ ਮੌਸਮ ਖੁਸ਼ਕ ਰਹਿਣ ਦੀ ਹੈ ਸੰਭਾਵਨਾ 

ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 17.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਪੰਜ ਡਿਗਰੀ ਸੈਲਸੀਅਸ ਵੱਧ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਦੇ ਅਨੁਸਾਰ, ਦਿੱਲੀ ਵਿੱਚ ਸਮੁੱਚਾ ਏਅਰ ਕੁਆਲਿਟੀ ਇੰਡੈਕਸ (AQI) 297 ਦਰਜ ਕੀਤਾ ਗਿਆ ਸੀ।

ਜਦੋਂ 0 ਤੋਂ 50 ਦੇ ਵਿਚਕਾਰ AQI ਹੁੰਦਾ ਹੈ ਤਾਂ ਉਸ ਨੂੰ ਚੰਗਾ ਮਨਾਇਆ ਜਾਂਦਾ ਹੈ, 51 ਤੋਂ 100 ‘ਤਸੱਲੀਬਖਸ਼’, 101 ਤੋਂ 200 ‘ਦਰਮਿਆਨੀ’, 201 ਤੋਂ 300 ‘ਮਾੜਾ’, 301 ਅਤੇ 400 ‘ਬਹੁਤ ਮਾੜਾ’ ਮੰਨਿਆ ਜਾਂਦਾ ਹੈ ਅਤੇ 401 ਅਤੇ 500 ਦੇ ਵਿਚਕਾਰ ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ।’ ਸਕਾਈਮੇਟ ਵੈਦਰ ਸਰਵਿਸ ਦੇ ਮਹੇਸ਼ ਪਲਵਤ ਨੇ ਕਿਹਾ ਕਿ ਅਗਲੇ ਦੋ ਦਿਨਾਂ ‘ਚ ਦਿੱਲੀ ਦੇ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਜੰਮੂ-ਕਸ਼ਮੀਰ ‘ਚ ਵੀ ਸੀਤ ਲਹਿਰ ਜਾਰੀ ਹੈ। ਇਲਾਕੇ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਜੰਮੂ-ਕਸ਼ਮੀਰ ‘ਚ ਸ਼ੁੱਕਰਵਾਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ ‘ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ ‘ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ ‘ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ ‘ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


Source link

About admin

Check Also

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਲਾਲਪੁਰਾ ਦਾ ਦਾਅਵਾ, ‘ਭਾਰਤ ’ਚ ਘੱਟ ਗਿਣਤੀ ਭਾਈਚਾਰੇ ਪੂਰੀ…

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਲਾਲਪੁਰਾ ਦਾ ਦਾਅਵਾ, ‘ਭਾਰਤ ’ਚ ਘੱਟ ਗਿਣਤੀ ਭਾਈਚਾਰੇ …

Leave a Reply

Your email address will not be published.

April 2023
M T W T F S S
 12
3456789
10111213141516
17181920212223
24252627282930